ਗੁਰੂ ਗ੍ਰੰਥ ਸਾਹਿਬ 601 · Raag Sorath
1ਸੋਰਠਿ ਮਹਲਾ ੩ ॥
2ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
3ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
4ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
5ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥
6ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
7ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥
8ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥
9ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥
10ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥
11ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥
12ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥
13ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥
14ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥
15ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
16ਸੋਰਠਿ ਮਹਲਾ ੩ ॥
17ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥
18ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥
19ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥
20ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥
21ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥
22ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥
23ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥
24ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥
25ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥
26ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥
27ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥
28ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥
29ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥
30ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
31ਸੋਰਠਿ ਮਹਲਾ ੩ ॥
32ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
33ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥
34ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
35ਹਰਿ ਕੇ ਦਾਸ ਸੁਹੇਲੇ ਭਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath