ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 602 · Raag Sorath · Guru Amar Daas Ji

1ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥

2ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥

3ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥

4ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

5ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥

6ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

7ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

8ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥

9ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥

10ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

11ਸੋਰਠਿ ਮਹਲਾ ੩ ਚੌਤੁਕੇ ॥

12ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥

13ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥

14ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥

15ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥

16ਭਾਈ ਰੇ ਸਦਾ ਰਹਹੁ ਸਰਣਾਈ ॥

17ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥

18ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥

19ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥

20ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥

21ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥

22ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥

23ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥

24ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥

25ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥

26ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥

27ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥

28ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥

29ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥

30ਸੋਰਠਿ ਮਃ ੩ ਦੁਤੁਕੇ ॥

31ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥

32ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

33ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥

34ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath