ਗੁਰੂ ਗ੍ਰੰਥ ਸਾਹਿਬ 603 · Raag Sorath · Guru Amar Daas Ji
1ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥
2ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥
3ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥
4ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥
5ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥
6ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
7ਸੋਰਠਿ ਮਹਲਾ ੩ ਘਰੁ ੧ ॥
8ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥
9ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥
10ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥
11ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥
12ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥
13ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥
14ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥
15ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥
16ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥
17ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥
18ਸੋਰਠਿ ਮਹਲਾ ੩ ਘਰੁ ੧ ॥
19ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥
20ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥
21ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥
22ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥
23ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥
24ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥
25ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥
26ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥
27ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥
28ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥
29ਸੋਰਠਿ ਮਹਲਾ ੩ ॥
30ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
31ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
32ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥
33ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
34ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥
35ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath