ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 604 · Raag Sorath · Guru Amar Daas Ji

1ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

2ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

3ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥

4ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

5ਸੋਰਠਿ ਮਹਲਾ ੩ ॥

6ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥

7ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥

8ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥

9ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥

10ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥

11ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥

12ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥

13ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥

14ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥

15ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥

16ਸੋਰਠਿ ਮਹਲਾ ੪ ਘਰੁ ੧

17ੴ ਸਤਿਗੁਰ ਪ੍ਰਸਾਦਿ ॥

18ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

19ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

20ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥

21ਜਪਿ ਮਨ ਹਰਿ ਹਰਿ ਨਾਮੁ ਸਲਾਹ ॥

22ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

23ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥

24ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥

25ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥

26ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥

27ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥

28ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥

29ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥

30ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥

31ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

32ਸੋਰਠਿ ਮਹਲਾ ੪ ਚਉਥਾ ॥

33ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥

34ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath