ਗੁਰੂ ਗ੍ਰੰਥ ਸਾਹਿਬ 606 · Raag Sorath · Guru Raam Daas Ji
1ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥
2ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥
3ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
4ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥
5ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥
6ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
7ਸੋਰਠਿ ਮਹਲਾ ੪ ॥
8ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
9ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
10ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
11ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
12ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
13ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
14ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
15ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
16ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
17ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
18ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
19ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
20ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
21ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
22ਸੋਰਠਿ ਮਹਲਾ ੪ ॥
23ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥
24ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥
25ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥
26ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥
27ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥
28ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥
29ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥
30ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥
31ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥
32ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥
33ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥
34ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath