ਗੁਰੂ ਗ੍ਰੰਥ ਸਾਹਿਬ 607 · Raag Sorath · Guru Raam Daas Ji
1ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥
2ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥
3ਸੋਰਠਿ ਮਃ ੪ ਦੁਤੁਕੇ ॥
4ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
5ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
6ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥
7ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
8ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
9ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
10ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
11ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
12ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
13ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
14ਸੋਰਠਿ ਮਹਲਾ ੪ ॥
15ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
16ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
17ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
18ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
19ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
20ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
21ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥
22ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
23ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥
24ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
25ਸੋਰਠਿ ਮਹਲਾ ੪ ਪੰਚਪਦਾ ॥
26ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
27ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
28ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
29ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
30ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
31ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
32ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
33ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath