ਗੁਰੂ ਗ੍ਰੰਥ ਸਾਹਿਬ 609 · Raag Sorath · Guru Arjan Dev Ji
1ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥
2ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥
3ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥
4ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥
5ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥
6ਸੋਰਠਿ ਮਹਲਾ ੫ ਦੁਤੁਕੇ ॥
7ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
8ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
9ਮਾਧਵੇ ਐਸੀ ਦੇਹੁ ਬੁਝਾਈ ॥
10ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
11ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥
12ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
13ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥
14ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
15ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
16ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
17ਸੋਰਠਿ ਮਹਲਾ ੫ ॥
18ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
19ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
20ਰੇ ਨਰ ਕਾਹੇ ਪਪੋਰਹੁ ਦੇਹੀ ॥
21ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
22ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
23ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
24ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
25ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
26ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
27ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
28ਸੋਰਠਿ ਮਹਲਾ ੫ ॥
29ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
30ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
31ਅਪੁਨੇ ਸਤਿਗੁਰ ਕੈ ਬਲਿਹਾਰੈ ॥
32ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
33ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥
34ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥
35ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥
36ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥
37ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath