ਗੁਰੂ ਗ੍ਰੰਥ ਸਾਹਿਬ 60 · Siree Raag · Guru Nanak Dev Ji
1ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥
2ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥
3ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥
4ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥
5ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥
6ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥
7ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥
8ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥
9ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥
10ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥
11ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥
12ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥
13ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥
14ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥
15ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥
16ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥
17ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥
18ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥
19ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥
20ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥
21ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥
22ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥
23ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥
24ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥
25ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥
26ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥
27ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥
28ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥
29ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥
30ਸਿਰੀਰਾਗੁ ਮਹਲਾ ੧ ॥
31ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
32ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
33ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
34ਬਾਬਾ ਮਾਇਆ ਭਰਮਿ ਭੁਲਾਇ ॥
35ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥
36ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
37ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
38ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥
39ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath