ਗੁਰੂ ਗ੍ਰੰਥ ਸਾਹਿਬ 610 · Raag Sorath · Guru Arjan Dev Ji
1ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
2ਸੋਰਠਿ ਮਹਲਾ ੫ ॥
3ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥
4ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥
5ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥
6ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥
7ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥
8ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥
9ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥
10ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥
11ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥
12ਸੋਰਠਿ ਮਹਲਾ ੫ ॥
13ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥
14ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥
15ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥
16ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥
17ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥
18ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥
19ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥
20ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥
21ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥
22ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥
23ਸੋਰਠਿ ਮਹਲਾ ੫ ਘਰੁ ੧ ॥
24ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥
25ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥
26ਤੇਰੀ ਅਕਥ ਕਥਾ ਕਥਨੁ ਨ ਜਾਈ ॥
27ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥
28ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥
29ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥
30ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥
31ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥
32ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥
33ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥
34ਸੋਰਠਿ ਮਹਲਾ ੫ ॥
35ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥
36ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath