ਗੁਰੂ ਗ੍ਰੰਥ ਸਾਹਿਬ 611 · Raag Sorath · Guru Arjan Dev Ji
1ਮੇਰੇ ਮਨ ਸਾਧ ਸਰਣਿ ਛੁਟਕਾਰਾ ॥
2ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥
3ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥
4ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥
5ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥
6ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥
7ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥
8ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥
9ਸੋਰਠਿ ਮਹਲਾ ੫ ॥
10ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥
11ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥
12ਹਰਿ ਰਸੁ ਪੀਵਹੁ ਪੁਰਖ ਗਿਆਨੀ ॥
13ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
14ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥
15ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥
16ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥
17ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥
18ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥
19ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥
20ਸੋਰਠਿ ਮਹਲਾ ੫ ॥
21ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥
22ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥
23ਪ੍ਰਭ ਬਾਣੀ ਸਬਦੁ ਸੁਭਾਖਿਆ ॥
24ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥
25ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥
26ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥
27ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥
28ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥
29ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥
30ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
31ਸੋਰਠਿ ਮਹਲਾ ੫ ਘਰੁ ੨ ਚਉਪਦੇ
32ੴ ਸਤਿਗੁਰ ਪ੍ਰਸਾਦਿ ॥
33ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥
34ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath