ਗੁਰੂ ਗ੍ਰੰਥ ਸਾਹਿਬ 613 · Raag Sorath · Guru Arjan Dev Ji
1ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥
2ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥
3ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥
4ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥
5ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥
6ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
7ਸੋਰਠਿ ਮਹਲਾ ੫ ॥
8ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
9ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
10ਹਰਿ ਜਨ ਕਉ ਇਹੀ ਸੁਹਾਵੈ ॥
11ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
12ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥
13ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
14ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥
15ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥
16ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥
17ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
18ਸੋਰਠਿ ਮਹਲਾ ੫ ॥
19ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
20ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
21ਮਾਧੋ ਹਮ ਐਸੇ ਤੂ ਐਸਾ ॥
22ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
23ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥
24ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
25ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥
26ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
27ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥
28ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥
29ਸੋਰਠਿ ਮਹਲਾ ੫ ਘਰੁ ੨ ॥
30ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥
31ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥
32ਮਾਧੌ ਤੂ ਠਾਕੁਰੁ ਸਿਰਿ ਮੋਰਾ ॥
33ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥
34ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥
35ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥
36ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥
37ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath