ਗੁਰੂ ਗ੍ਰੰਥ ਸਾਹਿਬ 614 · Raag Sorath · Guru Arjan Dev Ji
1ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥
2ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥
3ਸੋਰਠਿ ਮਹਲਾ ੫ ॥
4ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥
5ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥
6ਹਮ ਸੰਤਨ ਸਿਉ ਬਣਿ ਆਈ ॥
7ਪੂਰਬਿ ਲਿਖਿਆ ਪਾਈ ॥
8ਇਹੁ ਮਨੁ ਤੇਰਾ ਭਾਈ ॥ ਰਹਾਉ ॥
9ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥
10ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥
11ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥
12ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥
13ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥
14ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥
15ਸੋਰਠਿ ਮਃ ੫ ॥
16ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥
17ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥
18ਪਿਆਰੇ ਤੂ ਮੇਰੋ ਸੁਖਦਾਤਾ ॥
19ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥
20ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥
21ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥
22ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥
23ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥
24ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥
25ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥
26ਸੋਰਠਿ ਮਹਲਾ ੫ ॥
27ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
28ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
29ਪੂਰੇ ਗੁਰ ਕੀ ਦੇਖੁ ਵਡਾਈ ॥
30ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥
31ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥
32ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥
33ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥
34ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥
35ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥
36ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
37ਸੋਰਠਿ ਮਹਲਾ ੫ ॥
38ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath