ਗੁਰੂ ਗ੍ਰੰਥ ਸਾਹਿਬ 615 · Raag Sorath · Guru Arjan Dev Ji
1ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥
2ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥
3ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥
4ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥
5ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥
6ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥
7ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥
8ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥
9ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
10ਸੋਰਠਿ ਮਹਲਾ ੫ ॥
11ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥
12ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
13ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥
14ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
15ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥
16ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
17ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥
18ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
19ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥
20ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
21ਸੋਰਠਿ ਮਹਲਾ ੫ ॥
22ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
23ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
24ਮੇਰਾ ਗੁਰੁ ਹੋਆ ਆਪਿ ਸਹਾਈ ॥
25ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
26ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥
27ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
28ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥
29ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
30ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥
31ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
32ਸੋਰਠਿ ਮਹਲਾ ੫ ॥
33ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
34ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
35ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
36ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
37ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath