ਗੁਰੂ ਗ੍ਰੰਥ ਸਾਹਿਬ 616 · Raag Sorath · Guru Arjan Dev Ji
1ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥
2ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥
3ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥
4ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥
5ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
6ਸੋਰਠਿ ਮਹਲਾ ੫ ॥
7ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
8ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
9ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥
10ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
11ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥
12ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
13ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥
14ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥
15ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥
16ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
17ਸੋਰਠਿ ਮਹਲਾ ੫ ॥
18ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥
19ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥
20ਹਰਿ ਸਾਚਾ ਸਿਮਰਹੁ ਭਾਈ ॥
21ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥
22ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥
23ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥
24ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥
25ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥
26ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥
27ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥
28ਸੋਰਠਿ ਮਹਲਾ ੫ ਪੰਚਪਦਾ ॥
29ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥
30ਸੰਤਹੁ ਇਹਾ ਬਤਾਵਹੁ ਕਾਰੀ ॥
31ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥
32ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥
33ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥
34ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥
35ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath