ਗੁਰੂ ਗ੍ਰੰਥ ਸਾਹਿਬ 617 · Raag Sorath
1ਸੋਰਠਿ ਮਹਲਾ ੫ ਘਰੁ ੨ ਦੁਪਦੇ
2ੴ ਸਤਿਗੁਰ ਪ੍ਰਸਾਦਿ ॥
3ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥
4ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥
5ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥
6ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
7ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥
8ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
9ਸੋਰਠਿ ਮਹਲਾ ੫ ॥
10ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥
11ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥
12ਜਾ ਕੋ ਨਾਮੁ ਲੈਤ ਤੂ ਸੁਖੀ ॥
13ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥
14ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥
15ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥
16ਸੋਰਠਿ ਮਹਲਾ ੫ ॥
17ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥
18ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥
19ਅਪੁਨੀ ਬਿਧਿ ਆਪਿ ਜਨਾਵਹੁ ॥
20ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥
21ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥
22ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥
23ਸੋਰਠਿ ਮਹਲਾ ੫ ॥
24ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥
25ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥
26ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥
27ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥
28ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥
29ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥
30ਸੋਰਠਿ ਮਹਲਾ ੫ ॥
31ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
32ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥
33ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥
34ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥
35ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath