ਗੁਰੂ ਗ੍ਰੰਥ ਸਾਹਿਬ 619 · Raag Sorath · Guru Arjan Dev Ji
1ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥
2ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥
3ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥
4ਸੋਰਠਿ ਮਹਲਾ ੫ ॥
5ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
6ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
7ਉਬਰੇ ਸਤਿਗੁਰ ਕੀ ਸਰਣਾਈ ॥
8ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥
9ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥
10ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
11ਸੋਰਠਿ ਮਹਲਾ ੫ ॥
12ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥
13ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥
14ਹਿਰਦੈ ਹਰਿ ਕੇ ਚਰਣ ਵਸਾਈ ॥
15ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥
16ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥
17ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥
18ਸੋਰਠਿ ਮਃ ੫ ॥
19ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥
20ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥
21ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥
22ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥
23ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
24ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥
25ਸੋਰਠਿ ਮਹਲਾ ੫ ॥
26ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥
27ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥
28ਮੇਰਾ ਗੁਰੁ ਪੂਰਾ ਸੁਖਦਾਤਾ ॥
29ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥
30ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥
31ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥
32ਸੋਰਠਿ ਮਹਲਾ ੫ ॥
33ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
34ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
35ਸਾਚਾ ਸਾਹਿਬੁ ਸਦ ਮਿਹਰਵਾਣ ॥
36ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
37ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥
38ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath