ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 61 · Siree Raag · Guru Nanak Dev Ji

1ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥

2ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

3ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥

4ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥

5ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

6ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥

7ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥

8ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

9ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥

10ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥

11ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

12ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥

13ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥

14ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

15ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥

16ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥

17ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

18ਸਿਰੀਰਾਗੁ ਮਹਲਾ ੧ ॥

19ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥

20ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥

21ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥

22ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥

23ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥

24ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥

25ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥

26ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥

27ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥

28ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥

29ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥

30ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥

31ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥

32ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥

33ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥

34ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥

35ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥

36ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥

37ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥

38ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥

39ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥

40ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥

41ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath