ਗੁਰੂ ਗ੍ਰੰਥ ਸਾਹਿਬ 620 · Raag Sorath
1ਸੋਰਠਿ ਮਹਲਾ ੫ ॥
2ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥
3ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥
4ਹੋਈ ਰਾਜੇ ਰਾਮ ਕੀ ਰਖਵਾਲੀ ॥
5ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥
6ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥
7ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
8ਸੋਰਠਿ ਮਹਲਾ ੫ ॥
9ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥
10ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥
11ਹਰਿ ਜਨਿ ਸਿਮਰਿਆ ਨਾਮ ਅਧਾਰਿ ॥
12ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥
13ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥
14ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
15ਸੋਰਠਿ ਮਹਲਾ ੫ ॥
16ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥
17ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥
18ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥
19ਹਰਿ ਕੇ ਚਰਣ ਰਿਦੈ ਉਰਿ ਧਾਰਿ ॥
20ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥
21ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥
22ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥
23ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥
24ਸੋਰਠਿ ਮਹਲਾ ੫ ॥
25ਸੰਤਹੁ ਹਰਿ ਹਰਿ ਨਾਮੁ ਧਿਆਈ ॥
26ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥
27ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥
28ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥
29ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥
30ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
31ਸੋਰਠਿ ਮਹਲਾ ੫ ॥
32ਮੇਰਾ ਸਤਿਗੁਰੁ ਰਖਵਾਲਾ ਹੋਆ ॥
33ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
34ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥
35ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
36ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath