ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 624 · Raag Sorath

1ਸੋਰਠਿ ਮਹਲਾ ੫ ॥

2ਗੁਰਿ ਪੂਰੈ ਕੀਤੀ ਪੂਰੀ ॥

3ਪ੍ਰਭੁ ਰਵਿ ਰਹਿਆ ਭਰਪੂਰੀ ॥

4ਖੇਮ ਕੁਸਲ ਭਇਆ ਇਸਨਾਨਾ ॥

5ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥

6ਗੁਰ ਕੇ ਚਰਨ ਕਵਲ ਰਿਦ ਧਾਰੇ ॥

7ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥

8ਮਿਲਿ ਸਾਧੂ ਦੁਰਮਤਿ ਖੋਏ ॥

9ਪਤਿਤ ਪੁਨੀਤ ਸਭ ਹੋਏ ॥

10ਰਾਮਦਾਸਿ ਸਰੋਵਰ ਨਾਤੇ ॥

11ਸਭ ਲਾਥੇ ਪਾਪ ਕਮਾਤੇ ॥੨॥

12ਗੁਨ ਗੋਬਿੰਦ ਨਿਤ ਗਾਈਐ ॥

13ਸਾਧਸੰਗਿ ਮਿਲਿ ਧਿਆਈਐ ॥

14ਮਨ ਬਾਂਛਤ ਫਲ ਪਾਏ ॥

15ਗੁਰੁ ਪੂਰਾ ਰਿਦੈ ਧਿਆਏ ॥੩॥

16ਗੁਰ ਗੋਪਾਲ ਆਨੰਦਾ ॥

17ਜਪਿ ਜਪਿ ਜੀਵੈ ਪਰਮਾਨੰਦਾ ॥

18ਜਨ ਨਾਨਕ ਨਾਮੁ ਧਿਆਇਆ ॥

19ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥

20ਰਾਗੁ ਸੋਰਠਿ ਮਹਲਾ ੫ ॥

21ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥

22ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥

23ਹੁਣਿ ਨਹੀ ਸੰਦੇਸਰੋ ਮਾਇਓ ॥

24ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥

25ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥

26ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥

27ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥

28ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥

29ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥

30ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥

31ਸਭੁ ਰਹਿਓ ਅੰਦੇਸਰੋ ਮਾਇਓ ॥

32ਜੋ ਚਾਹਤ ਸੋ ਗੁਰੂ ਮਿਲਾਇਓ ॥

33ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥

34ਸੋਰਠਿ ਮਹਲਾ ੫ ॥

35ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥

36ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

37ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

38ਹਰਿ ਜੀਉ ਨਿਮਾਣਿਆ ਤੂ ਮਾਣੁ ॥

39ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

40ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥

41ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥

42ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥

43ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥

44ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥

45ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath