ਗੁਰੂ ਗ੍ਰੰਥ ਸਾਹਿਬ 625 · Raag Sorath · Guru Arjan Dev Ji
1ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥
2ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥
3ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
4ਸੋਰਠਿ ਮਹਲਾ ੫ ॥
5ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥
6ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥
7ਜਗਜੀਵਨ ਨਾਮੁ ਤੁਮਾਰਾ ॥
8ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥
9ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥
10ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥
11ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥
12ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥
13ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥
14ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
15ਸੋਰਠਿ ਮਃ ੫ ॥
16ਗੁਰੁ ਪੂਰਾ ਨਮਸਕਾਰੇ ॥
17ਪ੍ਰਭਿ ਸਭੇ ਕਾਜ ਸਵਾਰੇ ॥
18ਹਰਿ ਅਪਣੀ ਕਿਰਪਾ ਧਾਰੀ ॥
19ਪ੍ਰਭ ਪੂਰਨ ਪੈਜ ਸਵਾਰੀ ॥੧॥
20ਅਪਨੇ ਦਾਸ ਕੋ ਭਇਓ ਸਹਾਈ ॥
21ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥
22ਕਰਤੈ ਪੁਰਖਿ ਤਾਲੁ ਦਿਵਾਇਆ ॥
23ਪਿਛੈ ਲਗਿ ਚਲੀ ਮਾਇਆ ॥
24ਤੋਟਿ ਨ ਕਤਹੂ ਆਵੈ ॥
25ਮੇਰੇ ਪੂਰੇ ਸਤਗੁਰ ਭਾਵੈ ॥੨॥
26ਸਿਮਰਿ ਸਿਮਰਿ ਦਇਆਲਾ ॥
27ਸਭਿ ਜੀਅ ਭਏ ਕਿਰਪਾਲਾ ॥
28ਜੈ ਜੈ ਕਾਰੁ ਗੁਸਾਈ ॥
29ਜਿਨਿ ਪੂਰੀ ਬਣਤ ਬਣਾਈ ॥੩॥
30ਤੂ ਭਾਰੋ ਸੁਆਮੀ ਮੋਰਾ ॥
31ਇਹੁ ਪੁੰਨੁ ਪਦਾਰਥੁ ਤੇਰਾ ॥
32ਜਨ ਨਾਨਕ ਏਕੁ ਧਿਆਇਆ ॥
33ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
34ਸੋਰਠਿ ਮਹਲਾ ੫ ਘਰੁ ੩ ਦੁਪਦੇ
35ੴ ਸਤਿਗੁਰ ਪ੍ਰਸਾਦਿ ॥
36ਰਾਮਦਾਸ ਸਰੋਵਰਿ ਨਾਤੇ ॥
37ਸਭਿ ਉਤਰੇ ਪਾਪ ਕਮਾਤੇ ॥
38ਨਿਰਮਲ ਹੋਏ ਕਰਿ ਇਸਨਾਨਾ ॥
39ਗੁਰਿ ਪੂਰੈ ਕੀਨੇ ਦਾਨਾ ॥੧॥
40ਸਭਿ ਕੁਸਲ ਖੇਮ ਪ੍ਰਭਿ ਧਾਰੇ ॥
41ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
42ਸਾਧਸੰਗਿ ਮਲੁ ਲਾਥੀ ॥
43ਪਾਰਬ੍ਰਹਮੁ ਭਇਓ ਸਾਥੀ ॥
44ਨਾਨਕ ਨਾਮੁ ਧਿਆਇਆ ॥
45ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥
46ਸੋਰਠਿ ਮਹਲਾ ੫ ॥
47ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath