ਗੁਰੂ ਗ੍ਰੰਥ ਸਾਹਿਬ 62 · Siree Raag · Guru Nanak Dev Ji
1ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥
2ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥
3ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥
4ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥
5ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥
6ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥
7ਸਿਰੀਰਾਗੁ ਮਹਲਾ ੧ ॥
8ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥
9ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥
10ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥
11ਮਨ ਰੇ ਸਾਚੀ ਖਸਮ ਰਜਾਇ ॥
12ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥
13ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥
14ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥
15ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥
16ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥
17ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥
18ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥
19ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥
20ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥
21ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥
22ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥
23ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥
24ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥
25ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥
26ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥
27ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥
28ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥
29ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥
30ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥
31ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥
32ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
33ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
34ਸਿਰੀਰਾਗੁ ਮਹਲਾ ੧ ॥
35ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥
36ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥
37ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥
38ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥
39ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥
40ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥
41ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥
42ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath