ਗੁਰੂ ਗ੍ਰੰਥ ਸਾਹਿਬ 630 · Raag Sorath · Guru Arjan Dev Ji
1ਸਭ ਜੀਅ ਤੇਰੇ ਦਇਆਲਾ ॥
2ਅਪਨੇ ਭਗਤ ਕਰਹਿ ਪ੍ਰਤਿਪਾਲਾ ॥
3ਅਚਰਜੁ ਤੇਰੀ ਵਡਿਆਈ ॥
4ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
5ਸੋਰਠਿ ਮਹਲਾ ੫ ॥
6ਨਾਲਿ ਨਰਾਇਣੁ ਮੇਰੈ ॥
7ਜਮਦੂਤੁ ਨ ਆਵੈ ਨੇਰੈ ॥
8ਕੰਠਿ ਲਾਇ ਪ੍ਰਭ ਰਾਖੈ ॥
9ਸਤਿਗੁਰ ਕੀ ਸਚੁ ਸਾਖੈ ॥੧॥
10ਗੁਰਿ ਪੂਰੈ ਪੂਰੀ ਕੀਤੀ ॥
11ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥
12ਪ੍ਰਭਿ ਸਗਲੇ ਥਾਨ ਵਸਾਏ ॥
13ਸੁਖਿ ਸਾਂਦਿ ਫਿਰਿ ਆਏ ॥
14ਨਾਨਕ ਪ੍ਰਭ ਸਰਣਾਏ ॥
15ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
16ਸੋਰਠਿ ਮਹਲਾ ੫ ॥
17ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥
18ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
19ਹਰਿ ਰਸੁ ਪੀਵਹੁ ਭਾਈ ॥
20ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
21ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥
22ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
23ਸੋਰਠਿ ਮਹਲਾ ੫ ॥
24ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥
25ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥
26ਪ੍ਰਭ ਜੀ ਤੇਰੀ ਓਟ ਗੁਸਾਈ ॥
27ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੑ ਧਿਆਈ ॥ ਰਹਾਉ ॥
28ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥
29ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥
30ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥
31ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥
32ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥
33ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥
34ਸੋਰਠਿ ਮਹਲਾ ੫ ॥
35ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥
36ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥੧॥
37ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥
38ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥
39ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ ॥
40ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥
41ਸੋਰਠਿ ਮਹਲਾ ੫ ॥
42ਸਿਮਰਉ ਅਪੁਨਾ ਸਾਂਈ ॥
43ਦਿਨਸੁ ਰੈਨਿ ਸਦ ਧਿਆਈ ॥
44ਹਾਥ ਦੇਇ ਜਿਨਿ ਰਾਖੇ ॥
45ਹਰਿ ਨਾਮ ਮਹਾ ਰਸ ਚਾਖੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath