ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 631 · Raag Sorath · Guru Arjan Dev Ji

1ਅਪਨੇ ਗੁਰ ਊਪਰਿ ਕੁਰਬਾਨੁ ॥

2ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥

3ਨਾਨਕ ਜਨ ਸਰਨਾਈ ॥

4ਜਿਨਿ ਪੂਰਨ ਪੈਜ ਰਖਾਈ ॥

5ਸਗਲੇ ਦੂਖ ਮਿਟਾਈ ॥

6ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥

7ਸੋਰਠਿ ਮਹਲਾ ੫ ॥

8ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥

9ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥

10ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥

11ਬੁਰੇ ਭਲੇ ਹਮ ਥਾਰੇ ॥ ਰਹਾਉ ॥

12ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥

13ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥

14ਸੋਰਠਿ ਮਹਲਾ ੫ ॥

15ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥

16ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥

17ਸੰਤਨ ਕੇ ਕਾਰਜ ਸਗਲ ਸਵਾਰੇ ॥

18ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥

19ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥

20ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥

21ਸੋਰਠਿ ਮਹਲਾ ੯

22ੴ ਸਤਿਗੁਰ ਪ੍ਰਸਾਦਿ ॥

23ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥

24ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥

25ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥

26ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥

27ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥

28ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥

29ਸੋਰਠਿ ਮਹਲਾ ੯ ॥

30ਮਨ ਕੀ ਮਨ ਹੀ ਮਾਹਿ ਰਹੀ ॥

31ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥

32ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥

33ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥

34ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥

35ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

36ਸੋਰਠਿ ਮਹਲਾ ੯ ॥

37ਮਨ ਰੇ ਕਉਨੁ ਕੁਮਤਿ ਤੈ ਲੀਨੀ ॥

38ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥

39ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath