ਗੁਰੂ ਗ੍ਰੰਥ ਸਾਹਿਬ 632 · Raag Sorath · Guru Tegh Bahaadur Ji
1ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥
2ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥
3ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥
4ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥
5ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
6ਸੋਰਠਿ ਮਹਲਾ ੯ ॥
7ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
8ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
9ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
10ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
11ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
12ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
13ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
14ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
15ਸੋਰਠਿ ਮਹਲਾ ੯ ॥
16ਪ੍ਰਾਨੀ ਕਉਨੁ ਉਪਾਉ ਕਰੈ ॥
17ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥
18ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥
19ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥
20ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥
21ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥
22ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥
23ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥
24ਸੋਰਠਿ ਮਹਲਾ ੯ ॥
25ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥
26ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
27ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥
28ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥
29ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥
30ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
31ਸੋਰਠਿ ਮਹਲਾ ੯ ॥
32ਮਾਈ ਮਨੁ ਮੇਰੋ ਬਸਿ ਨਾਹਿ ॥
33ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
34ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
35ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
36ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
37ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath