ਗੁਰੂ ਗ੍ਰੰਥ ਸਾਹਿਬ 633 · Raag Sorath · Guru Tegh Bahaadur Ji
1ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
2ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥
3ਸੋਰਠਿ ਮਹਲਾ ੯ ॥
4ਰੇ ਨਰ ਇਹ ਸਾਚੀ ਜੀਅ ਧਾਰਿ ॥
5ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥
6ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥
7ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥
8ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
9ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥
10ਸੋਰਠਿ ਮਹਲਾ ੯ ॥
11ਇਹ ਜਗਿ ਮੀਤੁ ਨ ਦੇਖਿਓ ਕੋਈ ॥
12ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
13ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥
14ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
15ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥
16ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥
17ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥
18ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
19ਸੋਰਠਿ ਮਹਲਾ ੯ ॥
20ਮਨ ਰੇ ਗਹਿਓ ਨ ਗੁਰ ਉਪਦੇਸੁ ॥
21ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥
22ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
23ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥
24ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
25ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥
26ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
27ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥
28ਸੋਰਠਿ ਮਹਲਾ ੯ ॥
29ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
30ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥
31ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥
32ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥
33ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥
34ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥
35ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥
36ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath