ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 634 · Raag Sorath

1ਸੋਰਠਿ ਮਹਲਾ ੯ ॥

2ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

3ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

4ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

5ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

6ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

7ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

8ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

9ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

10ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

11ੴ ਸਤਿਗੁਰ ਪ੍ਰਸਾਦਿ ॥

12ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥

13ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

14ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥

15ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥

16ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥

17ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥

18ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥

19ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥

20ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥

21ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

22ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥

23ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥

24ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥

25ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥

26ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥

27ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥

28ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥

29ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥

30ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥

31ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥

32ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥

33ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath