ਗੁਰੂ ਗ੍ਰੰਥ ਸਾਹਿਬ 635 · Raag Sorath · Guru Nanak Dev Ji
1ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
2ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
3ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
4ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
5ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
6ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
7ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
8ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
9ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
10ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
11ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
12ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
13ਸੋਰਠਿ ਮਹਲਾ ੧ ਤਿਤੁਕੀ ॥
14ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥
15ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥
16ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥
17ਸੁਣਿ ਪੰਡਿਤ ਕਰਮਾ ਕਾਰੀ ॥
18ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥
19ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥
20ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥
21ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥
22ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥
23ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥
24ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥
25ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥
26ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥
27ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥
28ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥
29ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥
30ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥
31ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥
32ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥
33ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥
34ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥
35ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath