ਗੁਰੂ ਗ੍ਰੰਥ ਸਾਹਿਬ 636 · Raag Sorath · Guru Nanak Dev Ji
1ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥
2ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥
3ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥
4ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥
5ਸੋਰਠਿ ਮਹਲਾ ੧ ॥
6ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥
7ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
8ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
9ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥
10ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
11ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥
12ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥
13ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥
14ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥
15ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥
16ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥
17ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥
18ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥
19ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥
20ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥
21ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥
22ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥
23ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥
24ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥
25ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥
26ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥
27ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥
28ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥
29ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥
30ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥
31ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
32ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
33ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥
34ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥
35ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥
36ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath