ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 638 · Raag Sorath · Guru Amar Daas Ji

1ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥

2ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥

3ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥

4ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

5ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥

6ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥

7ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥

8ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥

9ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥

10ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥

11ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥

12ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥

13ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

14ਸੋਰਠਿ ਮਹਲਾ ੩ ਦੁਤੁਕੀ ॥

15ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

16ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

17ਹਰਿ ਜੀਉ ਆਪੇ ਬਖਸਿ ਮਿਲਾਇ ॥

18ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥

19ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥

20ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥

21ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥

22ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥

23ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥

24ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

25ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥

26ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥

27ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥

28ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥

29ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥

30ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥

31ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥

32ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath