ਗੁਰੂ ਗ੍ਰੰਥ ਸਾਹਿਬ 639 · Raag Sorath
1ਸੋਰਠਿ ਮਹਲਾ ੩ ॥
2ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥
3ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥
4ਹਰਿ ਜੀ ਤੂ ਆਪੇ ਰੰਗੁ ਚੜਾਇ ॥
5ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥
6ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥
7ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥
8ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥
9ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥
10ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥
11ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥
12ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥
13ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥
14ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥
15ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥
16ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥
17ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥
18ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥
19ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥
20ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
21ੴ ਸਤਿਗੁਰ ਪ੍ਰਸਾਦਿ ॥
22ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
23ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
24ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥
25ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
26ਮੇਰੇ ਮਨ ਜਪੀਐ ਹਰਿ ਭਗਵੰਤਾ ॥
27ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
28ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥
29ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥
30ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥
31ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
32ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥
33ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥
34ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥
35ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath