ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 63 · Siree Raag · Guru Nanak Dev Ji

1ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥

2ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥

3ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥

4ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥

5ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥

6ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥

7ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥

8ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥

9ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥

10ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥

11ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥

12ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥

13ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥

14ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥

15ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥

16ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥

17ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥

18ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥

19ਸਿਰੀਰਾਗੁ ਮਹਲਾ ੧ ॥

20ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥

21ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥

22ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥

23ਭਾਈ ਰੇ ਭਵਜਲੁ ਬਿਖਮੁ ਡਰਾਂਉ ॥

24ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥

25ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥

26ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥

27ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥

28ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥

29ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥

30ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥

31ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥

32ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥

33ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥

34ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥

35ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥

36ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥

37ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥

38ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥

39ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥

40ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath