ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 640 · Raag Sorath · Guru Arjan Dev Ji

1ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥

2ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥

3ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥

4ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

5ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥

6ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥

7ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥

8ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

9ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥

10ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥

11ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥

12ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥

13ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥

14ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

15ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥

16ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

17ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥

18ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥

19ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥

20ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥

21ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥

22ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥

23ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥

24ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

25ਸੋਰਠਿ ਮਹਲਾ ੫ ॥

26ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥

27ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥

28ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥

29ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥

30ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥

31ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥

32ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥

33ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥

34ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath