ਗੁਰੂ ਗ੍ਰੰਥ ਸਾਹਿਬ 641 · Raag Sorath · Guru Arjan Dev Ji
1ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
2ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥
3ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥
4ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥
5ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥
6ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥
7ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥
8ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥
9ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
10ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥
11ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥
12ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥
13ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥
14ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥
15ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥
16ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥
17ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
18ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥
19ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥
20ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥
21ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥
22ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥
23ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥
24ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥
25ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥
26ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
27ੴ ਸਤਿਗੁਰ ਪ੍ਰਸਾਦਿ ॥
28ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
29ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
30ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥
31ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
32ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥
33ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath