ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 642 · Raag Sorath · Guru Arjan Dev Ji

1ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

2ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

3ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥

4ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

5ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥

6ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

7ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥

8ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥

9ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥

10ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

11ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥

12ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

13ਤੇਰੋ ਸੇਵਕੁ ਇਹ ਰੰਗਿ ਮਾਤਾ ॥

14ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

15ਰਾਗੁ ਸੋਰਠਿ ਵਾਰ ਮਹਲੇ ੪ ਕੀ

16ੴ ਸਤਿਗੁਰ ਪ੍ਰਸਾਦਿ ॥

17ਸਲੋਕੁ ਮਃ ੧ ॥

18ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥

19ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥

20ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥

21ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥

22ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥

23ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥

24ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥

25ਮਃ ੪ ॥

26ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥

27ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥

28ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

29ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

30ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

31ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥

32ਪਉੜੀ ॥

33ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥

34ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥

35ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥

36ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥

37ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath