ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 643 · Raag Sorath

1ਸਲੋਕੁ ਮਃ ੩ ॥

2ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥

3ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥

4ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥

5ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥

6ਮਃ ੩ ॥

7ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥

8ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥

9ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥

10ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥

11ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥

12ਪਉੜੀ ॥

13ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥

14ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥

15ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥

16ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥

17ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥

18ਸਲੋਕੁ ਮਃ ੩ ॥

19ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

20ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

21ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

22ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

23ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

24ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

25ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

26ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

27ਮਃ ੩ ॥

28ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

29ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

30ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

31ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

32ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥

33ਪਉੜੀ ॥

34ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

35ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

36ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

37ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

38ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

39ਸਲੋਕੁ ਮਃ ੩ ॥

40ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥

41ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥

42ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath