ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 644 · Raag Sorath · Guru Amar Daas Ji

1ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

2ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

3ਮਃ ੩ ॥

4ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥

5ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥

6ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥

7ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥

8ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

9ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥

10ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

11ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

12ਪਉੜੀ ॥

13ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥

14ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥

15ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥

16ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥

17ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

18ਸਲੋਕੁ ਮਃ ੩ ॥

19ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥

20ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥

21ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥

22ਮਃ ੩ ॥

23ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥

24ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥

25ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥

26ਪਉੜੀ ॥

27ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥

28ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥

29ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥

30ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥

31ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥

32ਸਲੋਕੁ ਮਃ ੩ ॥

33ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

34ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

35ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

36ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

37ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥

38ਮਃ ੩ ॥

39ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥

40ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

41ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

42ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

43ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath