ਗੁਰੂ ਗ੍ਰੰਥ ਸਾਹਿਬ 645 · Raag Sorath · Guru Amar Daas Ji
1ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥
2ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥
3ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
4ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
5ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
6ਪਉੜੀ ॥
7ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥
8ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥
9ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
10ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥
11ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
12ਸਲੋਕੁ ਮਃ ੩ ॥
13ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
14ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
15ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥
16ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
17ਮਃ ੩ ॥
18ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
19ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥
20ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
21ਪਉੜੀ ॥
22ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
23ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
24ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥
25ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥
26ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
27ਸਲੋਕੁ ਮਃ ੩ ॥
28ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
29ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥
30ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥
31ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥
32ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥
33ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
34ਮਃ ੩ ॥
35ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
36ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥
37ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
38ਪਉੜੀ ॥
39ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥
40ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥
41ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥
42ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥
43ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
44ਸਲੋਕੁ ਮਃ ੩ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath