ਗੁਰੂ ਗ੍ਰੰਥ ਸਾਹਿਬ 646 · Raag Sorath · Guru Amar Daas Ji
1ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
2ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
3ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
4ਮਃ ੩ ॥
5ਸਹਜੇ ਜਾਗੈ ਸਹਜੇ ਸੋਵੈ ॥
6ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
7ਮਨਮੁਖ ਭਰਮੈ ਸਹਸਾ ਹੋਵੈ ॥
8ਅੰਤਰਿ ਚਿੰਤਾ ਨੀਦ ਨ ਸੋਵੈ ॥
9ਗਿਆਨੀ ਜਾਗਹਿ ਸਵਹਿ ਸੁਭਾਇ ॥
10ਨਾਨਕ ਨਾਮਿ ਰਤਿਆ ਬਲਿ ਜਾਉ ॥੨॥
11ਪਉੜੀ ॥
12ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
13ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥
14ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥
15ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥
16ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
17ਸਲੋਕ ਮਃ ੩ ॥
18ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
19ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥
20ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
21ਮਃ ੩ ॥
22ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
23ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥
24ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
25ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥
26ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥
27ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
28ਪਉੜੀ ॥
29ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
30ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
31ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥
32ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
33ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
34ਸਲੋਕੁ ਮਃ ੩ ॥
35ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
36ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
37ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
38ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
39ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
40ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
41ਮਃ ੩ ॥
42ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
43ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
44ਪਉੜੀ ॥
45ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
46ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
47ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
48ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
49ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath