ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 647 · Raag Sorath

1ਸਲੋਕੁ ਮਃ ੩ ॥

2ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥

3ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

4ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

5ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥

6ਮਃ ੩ ॥

7ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥

8ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥

9ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥

10ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

11ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥

12ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥

13ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥

14ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥

15ਪਉੜੀ ॥

16ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥

17ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥

18ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥

19ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

20ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

21ਸਲੋਕੁ ਮਃ ੩ ॥

22ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥

23ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥

24ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥

25ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥

26ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

27ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥

28ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥

29ਮਃ ੩ ॥

30ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥

31ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥

32ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥

33ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥

34ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥

35ਪਉੜੀ ॥

36ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥

37ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥

38ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥

39ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥

40ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ ਗੁਰੂ ਬੁਲਾਵਣੀ ॥੧੩॥

41ਸਲੋਕੁ ਮਃ ੩ ॥

42ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥

43ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath