ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 648 · Raag Sorath · Guru Amar Daas Ji

1ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥

2ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

3ਮਃ ੩ ॥

4ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥

5ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥

6ਪਉੜੀ ॥

7ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥

8ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥

9ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥

10ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥

11ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

12ਸਲੋਕੁ ਮਃ ੩ ॥

13ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥

14ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

15ਮਃ ੩ ॥

16ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥

17ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥

18ਪਉੜੀ ॥

19ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥

20ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥

21ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥

22ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥

23ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

24ਸਲੋਕੁ ਮਃ ੩ ॥

25ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥

26ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥

27ਮਃ ੧ ॥

28ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥

29ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥

30ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥

31ਪਉੜੀ ॥

32ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥

33ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥

34ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥

35ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥

36ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥

37ਸਲੋਕੁ ਮਃ ੩ ॥

38ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

39ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

40ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath