ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 649 · Raag Sorath

1ਮਃ ੩ ॥

2ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

3ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

4ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥

5ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥

6ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

7ਪਉੜੀ ॥

8ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥

9ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

10ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥

11ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥

12ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

13ਸਲੋਕੁ ਮਃ ੩ ॥

14ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

15ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥

16ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥

17ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥

18ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥

19ਮਃ ੩ ॥

20ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥

21ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥

22ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥

23ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥

24ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥

25ਪਉੜੀ ॥

26ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥

27ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥

28ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥

29ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥

30ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥

31ਸਲੋਕੁ ਮਃ ੩ ॥

32ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥

33ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

34ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥

35ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

36ਮਃ ੩ ॥

37ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥

38ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

39ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath