ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 64 · Siree Raag · Guru Nanak Dev Ji

1ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥

2ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥

3ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥

4ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥

5ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥

6ਸਿਰੀਰਾਗੁ ਮਹਲਾ ੧ ਘਰੁ ੨ ॥

7ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥

8ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥

9ਦੁਨੀਆ ਕੈਸਿ ਮੁਕਾਮੇ ॥

10ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥

11ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥

12ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥

13ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥

14ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥

15ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥

16ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥

17ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥

18ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥

19ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥

20ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥

21ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥

22ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥

23ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥

24ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥

25ਮਹਲੇ ਪਹਿਲੇ ਸਤਾਰਹ ਅਸਟਪਦੀਆ ॥

26ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ

27ੴ ਸਤਿਗੁਰ ਪ੍ਰਸਾਦਿ ॥

28ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥

29ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥

30ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥

31ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥

32ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥

33ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥

34ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥

35ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥

36ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath