ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 650 · Raag Sorath · Guru Amar Daas Ji

1ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥

2ਪਉੜੀ ॥

3ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥

4ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥

5ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥

6ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥

7ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

8ਸਲੋਕੁ ਮਃ ੩ ॥

9ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥

10ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥

11ਮਃ ੩ ॥

12ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥

13ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥

14ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥

15ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥

16ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥

17ਪਉੜੀ ॥

18ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥

19ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥

20ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥

21ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥

22ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥

23ਸਲੋਕੁ ਮਃ ੩ ॥

24ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥

25ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

26ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

27ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

28ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥

29ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

30ਮਃ ੩ ॥

31ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

32ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

33ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥

34ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥

35ਪਉੜੀ ॥

36ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

37ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥

38ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥

39ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥

40ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath