ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 651 · Raag Sorath

1ਸਲੋਕੁ ਮਃ ੩ ॥

2ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥

3ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

4ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥

5ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥

6ਮਃ ੩ ॥

7ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

8ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥

9ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

10ਪਉੜੀ ॥

11ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥

12ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥

13ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

14ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥

15ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

16ਸਲੋਕੁ ਮਃ ੩ ॥

17ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

18ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

19ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

20ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

21ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥

22ਮਃ ੩ ॥

23ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

24ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

25ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

26ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

27ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥

28ਪਉੜੀ ॥

29ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

30ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

31ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

32ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

33ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

34ਸਲੋਕੁ ਮਃ ੩ ॥

35ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥

36ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥

37ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

38ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥

39ਮਃ ੩ ॥

40ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath