ਗੁਰੂ ਗ੍ਰੰਥ ਸਾਹਿਬ 652 · Raag Sorath · Guru Amar Daas Ji
1ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥
2ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
3ਪਉੜੀ ॥
4ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
5ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
6ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥
7ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
8ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
9ਸਲੋਕੁ ਮਃ ੪ ॥
10ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥
11ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥
12ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥
13ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥
14ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥
15ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥
16ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥
17ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
18ਮਃ ੪ ॥
19ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥
20ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
21ਪਉੜੀ ॥
22ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥
23ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
24ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥
25ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
26ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
27ਸਲੋਕੁ ਮਃ ੪ ॥
28ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
29ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
30ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
31ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
32ਮਃ ੪ ॥
33ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
34ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
35ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
36ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
37ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
38ਪਉੜੀ ॥
39ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
40ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
41ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
42ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath