ਗੁਰੂ ਗ੍ਰੰਥ ਸਾਹਿਬ 653 · Raag Sorath · Guru Raam Daas Ji
1ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
2ਸਲੋਕੁ ਮਃ ੪ ॥
3ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
4ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
5ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
6ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥
7ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
8ਮਃ ੪ ॥
9ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥
10ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥
11ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥
12ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥
13ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥
14ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥
15ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥
16ਪਉੜੀ ॥
17ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
18ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥
19ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥
20ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥
21ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
22ਸਲੋਕ ਮਃ ੧ ॥
23ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥
24ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥
25ਮਃ ੨ ॥
26ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥
27ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥
28ਪਉੜੀ ॥
29ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥
30ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥
31ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥
32ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥
33ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
34ਸਲੋਕੁ ਮਃ ੩ ॥
35ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥
36ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
37ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥
38ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
39ਮਃ ੩ ॥
40ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
41ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
42ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
43ਪਉੜੀ ॥
44ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath