ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 654 · Raag Sorath · Guru Amar Daas Ji

1ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥

2ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥

3ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥

4ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ

5ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

6ੴ ਸਤਿਗੁਰ ਪ੍ਰਸਾਦਿ ॥

7ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥

8ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥

9ਮਨ ਰੇ ਸੰਸਾਰੁ ਅੰਧ ਗਹੇਰਾ ॥

10ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥

11ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥

12ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥

13ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥

14ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥

15ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥

16ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥

17ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

18ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

19ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

20ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

21ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

22ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

23ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

24ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥

25ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

26ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

27ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

28ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥

29ਮਨ ਰੇ ਸਰਿਓ ਨ ਏਕੈ ਕਾਜਾ ॥

30ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

31ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥

32ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥

33ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥

34ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥

35ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath