ਗੁਰੂ ਗ੍ਰੰਥ ਸਾਹਿਬ 657 · Raag Sorath · Bhagat Naam Dev Ji
1ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥
2ਜਹ ਝਿਲਿ ਮਿਲਿ ਕਾਰੁ ਦਿਸੰਤਾ ॥
3ਤਹ ਅਨਹਦ ਸਬਦ ਬਜੰਤਾ ॥
4ਜੋਤੀ ਜੋਤਿ ਸਮਾਨੀ ॥
5ਮੈ ਗੁਰ ਪਰਸਾਦੀ ਜਾਨੀ ॥੨॥
6ਰਤਨ ਕਮਲ ਕੋਠਰੀ ॥
7ਚਮਕਾਰ ਬੀਜੁਲ ਤਹੀ ॥
8ਨੇਰੈ ਨਾਹੀ ਦੂਰਿ ॥
9ਨਿਜ ਆਤਮੈ ਰਹਿਆ ਭਰਪੂਰਿ ॥੩॥
10ਜਹ ਅਨਹਤ ਸੂਰ ਉਜੵਾਰਾ ॥
11ਤਹ ਦੀਪਕ ਜਲੈ ਛੰਛਾਰਾ ॥
12ਗੁਰ ਪਰਸਾਦੀ ਜਾਨਿਆ ॥
13ਜਨੁ ਨਾਮਾ ਸਹਜ ਸਮਾਨਿਆ ॥੪॥੧॥
14ਘਰੁ ੪ ਸੋਰਠਿ ॥
15ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥
16ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥
17ਰੀ ਬਾਈ ਬੇਢੀ ਦੇਨੁ ਨ ਜਾਈ ॥
18ਦੇਖੁ ਬੇਢੀ ਰਹਿਓ ਸਮਾਈ ॥
19ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥
20ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥
21ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥
22ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥
23ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥
24ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥
25ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥
26ਸੋਰਠਿ ਘਰੁ ੩ ॥
27ਅਣਮੜਿਆ ਮੰਦਲੁ ਬਾਜੈ ॥
28ਬਿਨੁ ਸਾਵਣ ਘਨਹਰੁ ਗਾਜੈ ॥
29ਬਾਦਲ ਬਿਨੁ ਬਰਖਾ ਹੋਈ ॥
30ਜਉ ਤਤੁ ਬਿਚਾਰੈ ਕੋਈ ॥੧॥
31ਮੋ ਕਉ ਮਿਲਿਓ ਰਾਮੁ ਸਨੇਹੀ ॥
32ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥
33ਮਿਲਿ ਪਾਰਸ ਕੰਚਨੁ ਹੋਇਆ ॥
34ਮੁਖ ਮਨਸਾ ਰਤਨੁ ਪਰੋਇਆ ॥
35ਨਿਜ ਭਾਉ ਭਇਆ ਭ੍ਰਮੁ ਭਾਗਾ ॥
36ਗੁਰ ਪੂਛੇ ਮਨੁ ਪਤੀਆਗਾ ॥੨॥
37ਜਲ ਭੀਤਰਿ ਕੁੰਭ ਸਮਾਨਿਆ ॥
38ਸਭ ਰਾਮੁ ਏਕੁ ਕਰਿ ਜਾਨਿਆ ॥
39ਗੁਰ ਚੇਲੇ ਹੈ ਮਨੁ ਮਾਨਿਆ ॥
40ਜਨ ਨਾਮੈ ਤਤੁ ਪਛਾਨਿਆ ॥੩॥੩॥
41ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
42ੴ ਸਤਿਗੁਰ ਪ੍ਰਸਾਦਿ ॥
43ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥
44ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥
45ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
46ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
47ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥
48ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath