ਗੁਰੂ ਗ੍ਰੰਥ ਸਾਹਿਬ 658 · Raag Sorath · Bhagat Ravi Daas Ji
1ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥
2ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥
3ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥
4ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
5ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥
6ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
7ਮਾਧਵੇ ਜਾਨਤ ਹਹੁ ਜੈਸੀ ਤੈਸੀ ॥
8ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
9ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥
10ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥
11ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥
12ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥
13ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥
14ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
15ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥
16ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥
17ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥
18ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥
19ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥
20ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥
21ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥
22ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
23ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
24ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
25ਹਰਿ ਹਰਿ ਹਰਿ ਨ ਜਪਹਿ ਰਸਨਾ ॥
26ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
27ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥
28ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
29ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥
30ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
31ਜਉ ਤੁਮ ਗਿਰਿਵਰ ਤਉ ਹਮ ਮੋਰਾ ॥
32ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
33ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
34ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
35ਜਉ ਤੁਮ ਦੀਵਰਾ ਤਉ ਹਮ ਬਾਤੀ ॥
36ਜਉ ਤੁਮ ਤੀਰਥ ਤਉ ਹਮ ਜਾਤੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath