ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 659 · Raag Sorath · Bhagat Ravi Daas Ji

1ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥

2ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥

3ਜਹ ਜਹ ਜਾਉ ਤਹਾ ਤੇਰੀ ਸੇਵਾ ॥

4ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥

5ਤੁਮਰੇ ਭਜਨ ਕਟਹਿ ਜਮ ਫਾਂਸਾ ॥

6ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

7ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥

8ਹਾਡ ਮਾਸ ਨਾੜਂੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥

9ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥

10ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥

11ਰਾਖਹੁ ਕੰਧ ਉਸਾਰਹੁ ਨੀਵਾਂ ॥

12ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥

13ਬੰਕੇ ਬਾਲ ਪਾਗ ਸਿਰਿ ਡੇਰੀ ॥

14ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥

15ਊਚੇ ਮੰਦਰ ਸੁੰਦਰ ਨਾਰੀ ॥

16ਰਾਮ ਨਾਮ ਬਿਨੁ ਬਾਜੀ ਹਾਰੀ ॥੪॥

17ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥

18ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥

19ਚਮਰਟਾ ਗਾਂਠਿ ਨ ਜਨਈ ॥

20ਲੋਗੁ ਗਠਾਵੈ ਪਨਹੀ ॥੧॥ ਰਹਾਉ ॥

21ਆਰ ਨਹੀ ਜਿਹ ਤੋਪਉ ॥

22ਨਹੀ ਰਾਂਬੀ ਠਾਉ ਰੋਪਉ ॥੧॥

23ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥

24ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥

25ਰਵਿਦਾਸੁ ਜਪੈ ਰਾਮ ਨਾਮਾ ॥

26ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥

27ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

28ੴ ਸਤਿਗੁਰ ਪ੍ਰਸਾਦਿ ॥

29ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥

30ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥

31ਰਾਮ ਰਾਇ ਹੋਹਿ ਬੈਦ ਬਨਵਾਰੀ ॥

32ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥

33ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥

34ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥

35ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥

36ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

37ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥

38ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥

39ਹਰਿ ਗੁਨ ਕਹਤੇ ਕਹਨੁ ਨ ਜਾਈ ॥

40ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥

41ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥

42ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath